ਪੰਜਾਬੀ ਕ੍ਰਿਸ਼ਚੀਅਨ ਗੀਤ- ਯਿਸ਼ੂਆ ਬੈਂਡ ਦੁਆਰਾ "ਤੂੰ ਹੀ ਰਬ ਹੈ".mp4

ਪੰਜਾਬੀ ਕ੍ਰਿਸ਼ਚੀਅਨ ਗੀਤ- ਯਿਸ਼ੂਆ ਬੈਂਡ ਦੁਆਰਾ "ਤੂੰ ਹੀ ਰਬ ਹੈ".mp4

Punjabi Christian Song-"You Are The Lord" by Yeshua Band.mp4 //ਯੂਹੰਨਾ - ਕਾਂਡ 11  ਆਦ ਵਿੱਚ ਸ਼ਬਦ...
2 Minuten
Podcast
Podcaster
INDIAN MOST POPULAR LANGUAGES BY NUMBER(FROM No.1 TO No.12) / ===“Good News for All People”, "Words of Light", and "Songs og Life" // संख्या से सर्वाधिक बोली जाने वाली भाषाओं (१-१२) भारत में - ==="सभी लोगों के लिए अच्छी खबर", "प्रकाश के शब्द", और "जीव...

Beschreibung

vor 9 Jahren

Punjabi Christian Song-"You Are The Lord" by Yeshua Band.mp4
//
ਯੂਹੰਨਾ - ਕਾਂਡ 1


1  ਆਦ ਵਿੱਚ ਸ਼ਬਦ ਸੀ ਅਰ ਸ਼ਬਦ ਪਰਮੇਸ਼ੁਰ ਦੇ ਸੰਗ ਸੀ
ਅਤੇ ਸ਼ਬਦ ਪਰਮੇਸ਼ੁਰ ਸੀ।
2 ਇਹੋ ਆਦ ਵਿੱਚ ਪਰਮੇਸ਼ੁਰ ਦੇ ਸੰਗ ਸੀ।
3 ਸੱਭੋ ਕੁਝ ਉਸ ਤੋਂ ਰਚਿਆ ਗਿਆ ਅਤੇ ਰਚਨਾ ਵਿੱਚੋਂ ਇੱਕ
ਵਸਤੂ ਭੀ ਉਸ ਤੋਂ ਬਿਨਾ ਨਹੀਂ ਰਚੀ ਗਈ।
4 ਉਸ ਵਿੱਚ ਜੀਉਣ ਸੀ ਅਤੇ ਉਹ ਜੀਉਣ ਇਨਸਾਨ ਦਾ ਚਾਨਣ
ਸੀ।
5 ਉਹ ਚਾਨਣ ਅਨ੍ਹੇਰੇ ਵਿੱਚ ਚਮਕਦਾ ਹੈ ਪਰ ਅਨ੍ਹੇਰੇ ਨੇ ਉਹ
ਨੂੰ ਨਾ ਬੁਝਾਇਆ।
6 ਪਰਮੇਸ਼ੁਰ ਦੀ ਵੱਲੋਂ ਯੂਹੰਨਾ ਨਾਮੇ ਇੱਕ ਮਨੁੱਖ ਭੇਜਿਆ
ਹੋਇਆ ਸੀ।
7 ਇਹ ਸਾਖੀ ਦੇ ਲਈ ਆਇਆ ਭਈ ਚਾਨਣ ਉੱਤੇ ਸਾਖੀ ਦੇਵੇ ਤਾਂ
ਜੋ ਸਭ ਲੋਕ ਉਹ ਦੇ ਰਾਹੀਂ ਨਿਹਚਾ ਕਰਨ।
8 ਉਹ ਆਪ ਤਾਂ ਚਾਨਣ ਨਹੀਂ ਸੀ ਪਰ ਉਹ ਚਾਨਣ ਉੱਤੇ ਸਾਖੀ
ਦੇਣ ਆਇਆ ਸੀ।
9 ਸੱਚਾ ਚਾਨਣ ਜਿਹੜਾ ਹਰੇਕ ਮਨੁੱਖ ਨੂੰ ਉਜਾਲਾ ਕਰਦਾ ਹੈ
ਜਗਤ ਵਿੱਚ ਆਉਣ ਵਾਲਾ ਸੀ।
10 ਉਹ ਜਗਤ ਵਿੱਚ ਸੀ ਅਤੇ ਜਗਤ ਉਸ ਤੋਂ ਰਚਿਆ ਗਿਆ ਪਰ ਜਗਤ
ਨੇ ਉਸ ਨੂੰ ਨਾ ਪਛਾਤਾ।
11 ਉਹ ਆਪਣੇ ਘਰ ਆਇਆ ਅਰ ਜਿਹੜੇ ਉਸ ਦੇ ਆਪਣੇ ਸਨ ਉਨ੍ਹਾਂ
ਨੇ ਉਸ ਨੂੰ ਕਬੂਲ ਨਾ ਕੀਤਾ।
12 ਪਰ ਜਿੰਨਿਆਂ ਨੇ ਉਸ ਨੂੰ ਕਬੂਲ ਕੀਤਾ ਉਸ ਨੇ ਉਨ੍ਹਾਂ
ਨੂੰ ਪਰਮੇਸ਼ੁਰ ਦੇ ਪੁੱਤ੍ਰ ਹੋਣ ਦਾ ਹੱਕ ਦਿੱਤਾ ਅਰਥਾਤ ਜਿੰਨ੍ਹਾਂ ਨੇ ਉਸ ਦੇ
ਨਾਮ ਉੱਤੇ ਨਿਹਚਾ ਕੀਤੀ।
13 ਓਹ ਨਾ ਲਹੂ ਤੋਂ, ਨਾ ਸਰੀਰ ਦੀ ਇੱਛਿਆ ਤੋਂ, ਨਾ ਪੁਰਖ
ਦੀ ਇੱਛਿਆ ਤੋਂ, ਪਰ ਪਰਮੇਸ਼ੁਰ ਤੋਂ ਪੈਦਾ ਹੋਏ।
14 ਅਤੇ ਸ਼ਬਦ ਦੇਹ ਧਾਰੀ ਹੋਇਆ ਅਤੇ ਕਿਰਪਾ ਅਤੇ ਸਚਿਆਈ ਨਾਲ
ਭਰਪੂਰ ਹੋ ਕੇ ਸਾਡੇ ਵਿੱਚ ਵਾਸ ਕੀਤਾ ਅਤੇ ਅਸਾਂ ਉਸ ਦਾ ਤੇਜ ਪਿਤਾ ਦੇ ਇਕਲੌਤੇ
ਦੇ ਤੇਜ ਵਰਗਾ ਡਿੱਠਾ।
15 ਯੂਹੰਨਾ ਨੇ ਉਸ ਉੱਤੇ ਸਾਖੀ ਦਿੱਤੀ ਅਤੇ ਪੁਕਾਰ ਕੇ
ਆਖਿਆ, ਇਹ ਉਹੋ ਹੈ ਜਿਹ ਦੇ ਵਿਖੇ ਮੈਂ ਆਖਿਆ ਕਿ ਜੋ ਮੇਰੇ ਮਗਰੋਂ ਆਉਣ ਵਾਲਾ ਹੈ
ਸੋ ਮੈਥੋਂ ਵੱਡਾ ਬਣਿਆ ਕਿਉਂਕਿ ਉਹ ਮੈਥੋਂ ਪਹਿਲਾਂ ਸੀ।
16 ਉਸ ਦੀ ਭਰਪੂਰੀ ਵਿੱਚੋਂ ਅਸਾਂ ਸਭਨਾਂ ਨੇ ਪਾਇਆ, ਕਿਰਪਾ
ਉੱਤੇ ਕਿਰਪਾ।
17 ਤੁਰੇਤ ਤਾਂ ਮੂਸਾ ਦੇ ਰਾਹੀਂ ਦਿੱਤੀ ਗਈ ਸੀ, ਕਿਰਪਾ
ਅਤੇ ਸਚਿਆਈ ਯਿਸੂ ਮਸੀਹ ਤੋਂ ਪਹੁੰਚੀ
18 ਕਿਸੇ ਨੇ ਪਰਮੇਸ਼ੁਰ ਨੂੰ ਕਦੇ ਨਹੀਂ ਵੇਖਿਆ ਇਕਲੌਤਾ
ਪੁੱਤ੍ਰ ਜਿਹੜਾ ਪਿਤਾ ਦੀ ਗੋਦ ਵਿੱਚ ਹੈ ਉਸੇ ਨੇ ਉਹ ਨੂੰ ਪਰਗਟ ਕੀਤਾ।



Kommentare (0)

Lade Inhalte...

Abonnenten

15
15