ਕ੍ਰਿਸਮਸ ਸਪੈਸ਼ਲ ਪੰਜਾਬੀ ਬੋਲੀਆਂ - "ਯਿਸ਼ੂ ਰਾਜਾ ਜਗ ਵਿਚਾਰ ਆਇਆ".mp4

ਕ੍ਰਿਸਮਸ ਸਪੈਸ਼ਲ ਪੰਜਾਬੀ ਬੋਲੀਆਂ - "ਯਿਸ਼ੂ ਰਾਜਾ ਜਗ ਵਿਚਾਰ ਆਇਆ".mp4

Christmas Special Punjabi Lyrics - "Jesus the King Came to the World".mp4 //੧ ਕੁਰਿੰਥੀਆਂ - ਕਾਂਡ 15...
37 Minuten
Podcast
Podcaster
INDIAN MOST POPULAR LANGUAGES BY NUMBER(FROM No.1 TO No.12) / ===“Good News for All People”, "Words of Light", and "Songs og Life" // संख्या से सर्वाधिक बोली जाने वाली भाषाओं (१-१२) भारत में - ==="सभी लोगों के लिए अच्छी खबर", "प्रकाश के शब्द", और "जीव...

Beschreibung

vor 9 Jahren

Christmas Special Punjabi Lyrics - "Jesus the King Came to the
World".mp4 //
੧ ਕੁਰਿੰਥੀਆਂ - ਕਾਂਡ 15


1  ਹੁਣ ਹੇ ਭਰਾਵੋ, ਮੈਂ ਤੁਹਾਨੂੰ ਉਹ ਖੁਸ਼ ਖਬਰੀ
ਚਿਤਾਰਦਾ ਹਾਂ ਜਿਹੜੀ ਮੈਂ ਤੁਹਾਨੂੰ ਸੁਣਾਈ ਸੀ ਜਿਹ ਨੂੰ ਤੁਸਾਂ ਕਬੂਲ ਵੀ ਕੀਤਾ
ਅਰ ਜਿਹ ਦੇ ਉੱਤੇ ਤੁਸੀਂ ਖਲੋਤੇ ਵੀ ਹੋ।
2 ਅਤੇ ਜਿਹ ਦੇ ਰਾਹੀਂ ਤੁਸੀਂ ਬਚ ਵੀ ਜਾਂਦੇ ਹੋ, ਜੇ
ਤੁਸੀਂ ਉਸ ਇੰਜੀਲੀ ਬਚਨ ਨੂੰ ਜਿਹੜਾ ਮੈਂ ਤੁਹਾਨੂੰ ਸੁਣਾਇਆ ਸੀ ਫੜੀ ਰੱਖੋ,
ਨਹੀਂ ਤਾਂ ਤੁਹਾਡਾ ਪਤੀਜਣਾ ਐਵੇਂ ਗਿਆ।
3 ਕਿਉਂ ਜੋ ਮੈਂ ਮੁੱਖ ਗੱਲਾਂ ਵਿੱਚੋਂ ਉਹ ਗੱਲ ਤੁਹਾਨੂੰ
ਸੌਂਪ ਦਿੱਤੀ ਜਿਹੜੀ ਮੈਨੂੰ ਪਰਾਪਤ ਵੀ ਹੋਈ ਜੋ ਮਸੀਹ ਪੁਸਤਕਾਂ ਦੇ ਅਨੁਸਾਰ
ਸਾਡਿਆਂ ਪਾਪਾਂ ਦੇ ਕਾਰਨ ਮੋਇਆ।
4 ਅਤੇ ਇਹ ਕਿ ਦੱਬਿਆ ਗਿਆ ਅਤੇ ਇਹ ਕਿ ਪੁਸਤਕਾਂ ਦੇ
ਅਨੁਸਾਰ ਤੀਜੇ ਦਿਹਾੜੇ ਜੀ ਉੱਠਿਆ।
5 ਅਤੇ ਇਹ ਜੋ ਕੇਫ਼ਾਸ ਨੂੰ ਅਤੇ ਫੇਰ ਉਨ੍ਹਾਂ ਬਾਰਾਂ ਨੂੰ
ਦਰਸ਼ਣ ਦਿੱਤਾ।
6 ਅਤੇ ਮਗਰੋਂ ਕੁਝ ਉੱਪਰ ਪੰਜ ਸੌ ਭਾਈਆਂ ਨੂੰ ਇੱਕੋ ਵਾਰੀ
ਦਰਸ਼ਣ ਦਿੱਤਾ ਅਤੇ ਓਹਨਾਂ ਵਿੱਚੋਂ ਬਹੁਤੇ ਅਜੇ ਜੀਉਂਦੇ ਹਨ ਪਰ ਕਈ ਸੌਂ
ਗਏ।
7 ਪਿੱਛੋਂ ਯਾਕੂਬ ਨੂੰ ਦਰਸ਼ਣ ਦਿੱਤਾ ਅਤੇ ਫੇਰ ਸਭਨਾਂ
ਰਸੂਲਾਂ ਨੂੰ।
8 ਅਤੇ ਸਭ ਦੇ ਪਿੱਛੋਂ ਮੈਨੂੰ ਵੀ ਦਰਸ਼ਣ ਦਿੱਤਾ ਜਿਵੇਂ ਇੱਕ
ਅਧੂਰੇ ਜੰਮ ਨੂੰ।
9 ਮੈਂ ਤਾਂ ਸਭਨਾਂ ਰਸੂਲਾਂ ਨਾਲੋਂ ਛੋਟਾ ਹਾਂ ਅਤੇ ਰਸੂਲ
ਸਦਾਉਣ ਦੇ ਜੋਗ ਨਹੀਂ ਇਸ ਲਈ ਜੋ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਸਤਾਇਆ
ਸੀ।
10 ਪਰ ਮੈਂ ਜੋ ਕੁਝ ਹਾਂ ਪਰਮੇਸ਼ੁਰ ਦੀ ਕਿਰਪਾ ਹੀ ਨਾਲ ਹਾਂ
ਅਤੇ ਉਹ ਦੀ ਕਿਰਪਾ ਜੋ ਮੇਰੇ ਉੱਤੇ ਹੋਈ ਸੋ ਅਕਾਰਥ ਨਾ ਹੋਈ ਪਰ ਮੈਂ ਉਨ੍ਹਾਂ
ਸਭਨਾਂ ਨਾਲੋਂ ਵਧੀਕ ਮਿਹਨਤ ਕੀਤੀ ਪਰੰਤੂ ਮੈਂ ਤਾਂ ਨਹੀਂ ਸਗੋਂ ਪਰਮੇਸ਼ੁਰ ਦੀ
ਕਿਰਪਾ ਨੇ ਜੋ ਮੇਰੇ ਨਾਲ ਸੀ।
11ਉਪਰੰਤ ਭਾਵੇਂ ਓਹ ਭਾਵੇਂ ਅਸੀਂ ਇਉਂ
ਪਰਚਾਰ ਕਰਦੇ ਹਾਂ ਅਤੇ ਇਉਂ ਤੁਸਾਂ ਨਿਹਚਾ ਕੀਤੀ।

Kommentare (0)

Lade Inhalte...

Abonnenten

15
15